2023-01-25 08:01:57 ( ਖ਼ਬਰ ਵਾਲੇ ਬਿਊਰੋ )
ਮਾਲੇਰਕੋਟਲਾ, ਜਨਵਰੀ (ਭੁਪਿੰਦਰ ਗਿੱਲ) - ਦੇਸ਼ ਦੇ 73ਵੇਂ ਗਣਤੰਤਰ ਦਿਵਸ ਮੌਕੇ ਮਲੇਰਕੋਟਲਾ ਦੇ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ’ਚ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ । ਇਸ ਮੌਕੇ ਮੁੱਖ ਮਹਿਮਾਨ ਵਜੋਂ ਐਸ.ਐਸ.ਪੀ.ਸ੍ਰੀਮਤੀ ਅਵਨੀਤ ਕੌਰ ਸ਼ਿਰਕਤ ਕੀਤੀ । ਇਸ ਮੌਕੇ ਐਸ.ਡੀ.ਐਮ. ਸ੍ਰੀ ਕਰਨਦੀਪ ਸਿੰਘ,ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ, ਐਸ.ਪੀ ਸ੍ਰੀ ਜਗਦੀਸ਼ ਬਿਸ਼ਨੋਈ,ਡੀ.ਐਸ.ਪੀ.ਸ੍ਰੀ ਰਾਮ ਜੀ, ਡੀ.ਐਸ.ਪੀ.ਸ੍ਰੀ ਰਣਜੀਤ ਸਿੰਘ,ਡੀ.ਐਸ.ਪੀ. ਸ੍ਰੀ ਕੁਲਦੀਪ ਸਿੰਘ, ਜ਼ਿਲ੍ਹਾ ਖ਼ੁਰਾਕ ਅਤੇ ਸਿਵਲ ਸਪਲਾਈ ਸ੍ਰੀਮਤੀ ਅਤਿੰਦਰ ਕੌਰ, ਇੰਚਾਰਜ ਇੰਸਪੈਕਟਰ ਫੂਡ ਸਪਲਾਈ ਸ੍ਰੀ ਰਸਮਿੰਦਰ ਸਿੰਘ, ਸੀ.ਡੀ.ਪੀ.ਓ ਸ੍ਰੀ ਪਵਨ ਕੁਮਾਰ, ਕਾਰਜ ਸਾਧਕ ਅਫ਼ਸਰ ਸ੍ਰੀ ਮਨਿੰਦਰ ਪਾਲ,ਜ਼ਿਲ੍ਹਾ ਸਿੱਖਿਆ ਅਫ਼ਸਰ ਮੁਹੰਮਦ ਖਲੀਲ, ਜ਼ਿਲ੍ਹਾ ਖੇਡ ਅਫ਼ਸਰ ਮੁਹੰਮਦ ਹਬੀਬ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਕੂਲੀ ਬੱਚੇ ਮੌਜੂਦ ਸਨ ।
ਫੁੱਲ ਡਰੈੱਸ ਰਿਹਰਸਲ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਅਵਨੀਤ ਤੌਰ ਵੱਲੋਂ ਕੌਮੀ ਤਿਰੰਗਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਤੇ ਮਾਰਚ ਪਾਸਟ ਤੋਂ ਸਲਾਮੀ ਲਈ । ਉਨ੍ਹਾਂ ਨਾਲ ਐਸ.ਡੀ.ਐਮ. ਸ੍ਰੀ ਕਰਨਦੀਪ ਸਿੰਘ ਮੌਜੂਦ ਸਨ । ਮਾਰਚ ਪਾਸਟ ਦੀ ਅਗਵਾਈ ਡੀ.ਐਸ.ਪੀ. ਸ੍ਰੀ ਜਤਿਨ ਬਾਂਸਲ ਵੱਲੋਂ ਕੀਤੀ ਗਈ ਜਿਸ ਵਿੱਚ ਪੰਜਾਬ ਪੁਲਿਸ ਪੁਰਸ਼, ਮਹਿਲਾ,ਹੋਮਗਾਰਡ, ਐਨ.ਸੀ.ਸੀ. ਤੋਂ ਇਲਾਵਾ ਪੰਜਾਬ ਪੁਲਿਸ ਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ ਨਾ ਭਾਗ ਲਿਆ। ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਇਸ ਮੌਕੇ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।
ਇਸ ਮੌਕੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਨੇ ਦੱਸਿਆ ਕਿ ਮਾਲੇਰਕੋਟਲਾ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਦੇਸ਼ ਦਾ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ । ਉਨ੍ਹਾਂ ਦੱਸਿਆ ਕਿ ਸਮਾਰੋਹ ਦੌਰਾਨ ਵੱਖ-ਵੱਖ ਵਿਭਾਗਾਂ ਦੇ ਪ੍ਰਮੁੱਖ ਪ੍ਰੋਗਰਾਮਾਂ ’ਤੇ ਆਧਾਰਿਤ ਝਾਕੀਆਂ ਦੀ ਪੇਸ਼ਕਾਰੀ ਵੀ ਖਿੱਚ ਦਾ ਕੇਂਦਰ ਬਣਨਗੀਆਂ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਭੰਗੜਾ, ਗਿੱਧਾ ਤੇ ਹੋਰ ਦੇਸ਼ ਭਗਤੀ ਅਧਾਰਿਤ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਆਜ਼ਾਦੀ ਘੁਲਾਟੀਏ ਅਤੇ ਕਾਰਗਿਲ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਵੀ ਸਮਾਗਮ ਵਿੱਚ ਖ਼ਾਸ ਤੌਰ ’ਤੇ ਸ਼ਾਮਲ ਹੋਣਗੇ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਸਮਾਗਮ ਵਿੱਚ ਆਪਣੇ ਪਰਿਵਾਰਾਂ ਸਮੇਤ ਸ਼ਾਮਲ ਹੋਣ ਤਾਂ ਜੋ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਸਜਦਾ ਕੀਤਾ ਜਾ ਸਕੇ।