2022-12-02 13:09:26 ( ਖ਼ਬਰ ਵਾਲੇ ਬਿਊਰੋ )
ਨਵੀਂ ਦਿੱਲੀ: ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਅੱਜ ਸ਼ਾਮ 5 ਵਜੇ ਚੋਣ ਪ੍ਰਚਾਰ 'ਤੇ ਵਿਰਾਮ ਲੱਗੇਗਾ। ਇਨ੍ਹਾਂ ਚੋਣਾਂ ਲਈ ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ ਅਤੇ ਕਾਂਗਰਸ ਆਪਣੀ ਪੂਰੀ ਤਾਕਤ ਦਿਖਾ ਰਹੀਆਂ ਹਨ। ਸਿਆਸਤਦਾਨ ਵੀ ਵੋਟਰਾਂ ਨੂੰ ਲੁਭਾਉਣ ਲਈ ਕਈ ਵਾਅਦੇ ਕਰ ਰਹੇ ਹਨ।
4 ਦਸੰਬਰ ਨੂੰ ਵੋਟਾਂ ਪੈਣਗੀਆਂ
ਤੁਹਾਨੂੰ ਦੱਸ ਦੇਈਏ ਕਿ ਕੁੱਲ 250 ਵਾਰਡਾਂ ਲਈ 4 ਦਸੰਬਰ ਨੂੰ ਵੋਟਿੰਗ ਹੋਵੇਗੀ ਅਤੇ ਨਤੀਜਾ 7 ਦਸੰਬਰ ਨੂੰ ਜਾਰੀ ਕੀਤਾ ਜਾਵੇਗਾ। ਅੱਜ ਚੋਣ ਪ੍ਰਚਾਰ ਦੀ ਸਮਾਪਤੀ ਦੇ ਨਾਲ-ਨਾਲ ਦਿੱਲੀ ਵਿੱਚ ਡਰਾਈ ਡੇਅ ਵੀ ਹੈ।