2023-01-25 12:26:53 ( ਖ਼ਬਰ ਵਾਲੇ ਬਿਊਰੋ )
ਜੰਮੂ— ਖਰਾਬ ਮੌਸਮ ਕਾਰਨ ਜੰਮੂ-ਕਸ਼ਮੀਰ 'ਚ ਜ਼ਮੀਨ ਖਿਸਕਣ ਕਾਰਨ ਸੜਕਾਂ ਜਾਮ ਹੋ ਗਈਆਂ ਹਨ। ਜਿਸ ਕਾਰਨ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ ਦੂਜੇ ਪੜਾਅ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਜੈਰਾਮ ਰਮੇਸ਼ ਨੇ ਟਵੀਟ ਕੀਤਾ, ''ਖੇਤਰ 'ਚ ਖਰਾਬ ਮੌਸਮ ਅਤੇ ਜ਼ਮੀਨ ਖਿਸਕਣ ਕਾਰਨ ਰਾਮਬਨ ਅਤੇ ਬਨਿਹਾਲ 'ਚ ਭਾਰਤ ਜੋੜੋ ਯਾਤਰਾ ਦਾ ਦੁਪਹਿਰ ਦਾ ਪੜਾਅ ਰੱਦ ਕਰ ਦਿੱਤਾ ਗਿਆ ਹੈ। ਕੱਲ੍ਹ ਆਰਾਮ ਦਾ ਦਿਨ ਹੈ ਅਤੇ ਯਾਤਰਾ 27 ਜਨਵਰੀ ਨੂੰ ਸਵੇਰੇ 8 ਵਜੇ ਮੁੜ ਸ਼ੁਰੂ ਹੋਵੇਗੀ।