2022-12-28 10:58:00 ( ਖ਼ਬਰ ਵਾਲੇ ਬਿਊਰੋ )
ਅੰਮ੍ਰਿਤਸਰ ਜ਼ਿਲ੍ਹੇ ਦੇ ਰਹਿਣ ਵਾਲੇ ਨੌਜਵਾਨ ਕਰਨਜੋਤ ਸਿੰਘ ਸੋਢੀ ਦੀ ਹਾਲ ਹੀ ਵਿੱਚ ਕੈਨੇਡਾ ਵਿੱਚ ਇੱਕ ਭਿਆਨਕ ਬੱਸ ਹਾਦਸੇ ਵਿੱਚ ਮੌਤ ਹੋ ਗਈ ਸੀ। ਘਰ ਵਿੱਚ ਸੋਗ ਦਾ ਮਾਹੌਲ ਹੈ। ਇਸ ਹਾਦਸੇ ਤੋਂ ਬਾਅਦ ਬਜ਼ੁਰਗ ਮਾਂ ਸਮੇਤ ਪੂਰੇ ਪਰਿਵਾਰ ਅਤੇ ਰਿਸ਼ਤੇਦਾਰਾਂ ਦਾ ਬੁਰਾ ਹਾਲ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਦਿਹਾਤੀ ਦੇ ਬਾਬਾ ਬਕਾਲਾ ਸਾਹਿਬ ਉਪਮੰਡਲ ਦੇ ਪਿੰਡ ਬੁਤਾਲਾ ਦਾ ਰਹਿਣ ਵਾਲਾ ਕਰਨਜੋਤ ਸਿੰਘ ਸੋਢੀ ਚਾਰ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ ਅਤੇ ਐਤਵਾਰ ਨੂੰ ਇੱਕ ਭਿਆਨਕ ਬੱਸ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ ਸੀ। ਮ੍ਰਿਤਕ ਕਰਨਜੋਤ ਸਿੰਘ ਸੋਢੀ ਆਪਣੇ ਪਿੱਛੇ ਬੁਤਾਲਾ ਵਿਖੇ ਇੱਕ ਵੱਡਾ ਪਰਿਵਾਰ ਛੱਡ ਗਿਆ ਹੈ ਜਿਸ ਵਿੱਚ ਪਤਨੀ ਅਤੇ ਇੱਕ ਪੁੱਤਰ 8 ਸਾਲ ਅਤੇ ਇੱਕ 3 ਸਾਲ ਦੀ ਧੀ ਸ਼ਾਮਿਲ ਹੈ। ਜਦਕਿ ਉਸਦੇ ਪਿਤਾ ਦਾ ਵੀ ਕਈ ਸਾਲ ਪਹਿਲਾਂ ਦਿਹਾਂਤ ਹੋ ਗਿਆ ਸੀ। ਪਰਿਵਾਰ ਨੇ ਸਰਕਾਰ ਤੋਂ ਮ੍ਰਿਤਕ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਹੈ।