2022-12-04 13:48:51 ( ਖ਼ਬਰ ਵਾਲੇ ਬਿਊਰੋ )
ਅਮਰੀਕਾ ਦੀ ਖੁਫੀਆ ਏਜੰਸੀ ਐਫਬੀਆਈ ਨੇ ਗ੍ਰਹਿ ਮੰਤਰਾਲੇ ਰਾਹੀਂ ਪੰਜਾਬ ਪੁਲਿਸ ਨਾਲ ਸੰਪਰਕ ਕੀਤਾ ਹੈ। ਐਫਬੀਆਈ ਨੇ ਗੈਂਗਸਟਰ ਗੋਲਡੀ ਬਰਾੜ ਬਾਰੇ ਜਾਣਕਾਰੀ ਮੰਗੀ ਹੈ ਅਤੇ ਉਸ ਖ਼ਿਲਾਫ਼ ਪੰਜਾਬ ਵਿੱਚ ਦਰਜ ਕੇਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੰਗੀ ਹੈ। ਤੁਹਾਨੂੰ ਦੱਸ ਦਈਏ ਕਿ ਮੀਡਿਆ ਰਿਪੋਰਟਾਂ ਮੁਤਾਬਕ ਇਹ ਖ਼ਬਰ ਸਾਹਮਣੇ ਆਈ ਹੈ। ਗੋਲਡੀ ਬਰਾੜ ਬਾਰੇ ਐਫਬੀਆਈ ਨੇ ਵਿਦੇਸ਼ ਮੰਤਰਾਲੇ ਰਾਹੀਂ ਪੰਜਾਬ ਪੁਲਿਸ ਨਾਲ ਸੰਪਰਕ ਕਰਕੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਸਾਜ਼ਿਸ਼ਕਰਤਾ ਬਾਰੇ ਜਾਣਕਾਰੀ ਮੰਗੀ ਹੈ।ਗੋਲਡੀ ਬਰਾੜ ਨੂੰ ਜਲਦ ਹੀ ਭਾਰਤ ਲਿਆਉਣ ਦੀ ਪ੍ਰਕਿਰਿਆ ਨਾਲ ਜੋੜਿਆ ਜਾ ਰਿਹਾ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਵਿਚ ਫੜਿਆ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੁਸ਼ਟੀ ਕਰਦੋ ਹੇਏ ਦੱਸਿਆ ਸੀ ਕਿ ਗੋਲਡੀ ਬਰਾੜ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇਗਾ।