2023-01-24 15:18:55 ( ਖ਼ਬਰ ਵਾਲੇ ਬਿਊਰੋ )
ਡੇਸ ਮੋਇਨੇਸ: ਅਮਰੀਕਾ ਦੇ ਆਇਓਵਾ ਸੂਬੇ ਦੇ ਡੇਸ ਮੋਇਨੇਸ ਸਕੂਲ ਵਿੱਚ ਗੋਲੀਬਾਰੀ ਵਿੱਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਇੱਕ ਬਾਲਗ ਕਰਮਚਾਰੀ ਜ਼ਖਮੀ ਹੋ ਗਿਆ। ਮਾਮਲੇ 'ਚ ਤਿੰਨ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ ਸੋਮਵਾਰ ਦੁਪਹਿਰ ਕਰੀਬ 1 ਵਜੇ ਐਮਰਜੈਂਸੀ ਅਮਲੇ ਨੂੰ ਸਕੂਲ ਬੁਲਾਇਆ ਗਿਆ। ਇਸ ਦੌਰਾਨ ਦੋ ਵਿਦਿਆਰਥੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਦੀ ਬਾਅਦ 'ਚ ਹਸਪਤਾਲ 'ਚ ਮੌਤ ਹੋ ਗਈ। ਜ਼ਖਮੀ ਮੁਲਾਜ਼ਮ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਚਸ਼ਮਦੀਦਾਂ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ, ਪੁਲਿਸ ਨੇ ਘਟਨਾ ਦੇ 20 ਮਿੰਟਾਂ ਦੇ ਅੰਦਰ ਇੱਕ ਕਾਰ ਵਿੱਚ ਸਫ਼ਰ ਕਰ ਰਹੇ ਤਿੰਨ ਸ਼ੱਕੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਕਿਹਾ ਹੈ ਕਿ ਘਟਨਾ ਨਿਸ਼ਚਿਤ ਤੌਰ 'ਤੇ ਨਿਸ਼ਾਨਾ ਬਣਾ ਕੇ ਕੀਤੀ ਗਈ ਸੀ, ਕੁਝ ਵੀ ਹਾਦਸਾਗ੍ਰਸਤ ਨਹੀਂ ਸੀ।