2023-01-23 15:27:25 ( ਖ਼ਬਰ ਵਾਲੇ ਬਿਊਰੋ )
ਹਰਿਆਣਾ ਦੇ ਫਤਿਹਾਬਾਦ ਵਿੱਚ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਪੰਜ ਦੋਸਤਾਂ ਦੀ ਮੌਤ ਹੋ ਗਈ। ਇਹ ਘਟਨਾ ਫਤਿਹਾਬਾਦ ਜ਼ਿਲ੍ਹੇ ਦੇ ਪਿੰਡ ਭੂਥਨਕਲਾਂ ਵਿਖੇ ਦੇਰ ਰਾਤ ਵਾਪਰੀ। ਦੱਸ ਦਈਏ ਕਿ ਮ੍ਰਿਤਕਾਂ 'ਚ ਅਜੇ ਨਾਂ ਦਾ ਨੌਜਵਾਨ ਵੀ ਸ਼ਾਮਲ ਹੈ, ਜੋ ਬੇਟੇ ਦੇ ਜਨਮ ਤੋਂ ਬਾਅਦ ਰਾਜਸਥਾਨ 'ਚ ਆਪਣੇ ਦੋਸਤਾਂ ਨਾਲ ਮੱਥਾ ਟੇਕਣ ਜਾ ਰਿਹਾ ਸੀ। ਜਿਸ ਦੌਰਾਨ ਉਸ ਦੀ ਕਾਰ ਟਰੱਕ ਨਾਲ ਟਕਰਾ ਗਈ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਰਨ ਵਾਲੇ ਸਾਰੇ ਨੌਜਵਾਨਾਂ ਦੀ ਉਮਰ 25 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਪੂਰੇ ਪਿੰਡ 'ਚ ਸੋਗ ਦਾ ਮਾਹੌਲ ਹੈ।