2022-11-27 11:43:06 ( ਖ਼ਬਰ ਵਾਲੇ ਬਿਊਰੋ )
ਮੱਧ ਪ੍ਰਦੇਸ਼: ਭਾਰਤ ਜੋੜੋ ਯਾਤਰਾ ਯਾਤਰਾ ਦੇ 79ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਦੂਜੇ ਪਾਸੇ ਮੱਧ ਪ੍ਰਦੇਸ਼ ਵਿੱਚ ਇਸ ਯਾਤਰਾ ਦਾ ਅੱਜ ਪੰਜਵਾਂ ਦਿਨ ਹੈ। ਕਾਂਗਰਸ ਦੀ ਅੱਜ ਦੀ ਇਸ ਫੇਰੀ ਵਿੱਚ ਹਿਮਾਚਲ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨ ਪ੍ਰਤਿਭਾ ਸਿੰਘ ਨੇ ਸ਼ਿਰਕਤ ਕੀਤੀ, ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਹਿਮਾਚਲੀ ਟੋਪੀ ਵੀ ਪਹਿਨਾਈ। ਇਸ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਹੀ ਹੈ। ਇਸ ਤੋਂ ਇਲਾਵਾ ਕਾਂਗਰਸ ਦੇ ਜਨਰਲ ਸਕੱਤਰ ਵਿਕਰਮਾਦਿੱਤਿਆ ਸਿੰਘ ਅਤੇ ਯੂਥ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਯਦੂਪਤੀ ਠਾਕੁਰ ਨੇ ਵੀ ਯਾਤਰਾ ਵਿੱਚ ਸ਼ਮੂਲੀਅਤ ਕੀਤੀ।