2022-12-02 13:16:09 ( ਖ਼ਬਰ ਵਾਲੇ ਬਿਊਰੋ )
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਉਨ੍ਹਾਂ ਦੇ 62ਵੇਂ ਜਨਮ ਦਿਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਅਗਵਾਈ ਦੀ ਤਾਰੀਫ਼ ਕੀਤੀ। ਇੱਕ ਟਵੀਟ ਵਿੱਚ ਅਮਿਤ ਸ਼ਾਹ ਨੇ ਕਿਹਾ, ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੂੰ ਜਨਮ ਦਿਨ ਦੀਆਂ ਮੁਬਾਰਕਾਂ। ਤੁਹਾਡੀ ਕੁਸ਼ਲ ਅਗਵਾਈ ਅਤੇ ਜਥੇਬੰਦਕ ਹੁਨਰ ਸਦਕਾ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਮੈਂ ਤੁਹਾਡੀ ਤੰਦਰੁਸਤੀ ਅਤੇ ਲੰਬੀ ਉਮਰ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ।