2023-01-25 13:18:17 ( ਖ਼ਬਰ ਵਾਲੇ ਬਿਊਰੋ )
ਚੰਡੀਗੜ੍ਹ ‘ਚ ਸੈਂਕੜੇ ਸਾਲ ਪੁਰਾਣਾ ਦਰੱਖਤ ਗੱਡੀਆਂ ‘ਤੇ ਡਿੱਗ ਗਿਆ, ਜਿਸ ਕਾਰਨ ਕਈ ਗੱਡੀਆਂ ਨੂੰ ਨੁਕਸਾਨ ਪੁੱਜਿਆ ਹੈ। ਘਟਨਾ ਸ਼ਹਿਰ ਦੇ ਮਨੀਮਾਜਰਾ ਦੀ ਦੱਸੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕੁੱਝ ਸਮਾਂ ਪਹਿਲਾਂ ਚੰਡੀਗੜ੍ਹ ਦੇ ਸੈਕਟਰ-9 ਸਥਿਤ ਕਾਨਵੈਂਟ ਸਕੂਲ ‘ਚ ਇਕ ਪਿੱਪਲ ਦਾ ਦਰੱਖਤ ਡਿੱਗ ਗਿਆ ਸੀ, ਜਿਸ ਕਾਰਨ ਇਕ ਬੱਚੀ ਦੀ ਜਾਨ ਚਲੀ ਗਈ ਸੀ ਤੇ ਇਕ ਵਿਦਿਆਰਥਣ ਦਾ ਹੱਥ ਕੱਟਣਾ ਪਿਆ ਸੀ। ਮਾਮਲੇ ਦੀ ਜਾਂਚ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ।ਹਾਲਾਂਕਿ ਇਸ ਦੌਰਾਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਤਾਂ ਨਹੀਂ ਹੋਇਆ