2022-11-29 11:23:00 ( ਖ਼ਬਰ ਵਾਲੇ ਬਿਊਰੋ )
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਹੈਮਿਲਟਨ ਦੇ ਸਿਡਨ ਪਾਰਕ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਜਦੋਂ ਭਾਰਤੀ ਟੀਮ ਦੀ ਬੱਲੇਬਾਜ਼ੀ ਚੱਲ ਰਹੀ ਸੀ ਤਾਂ ਅਚਾਨਕ ਬਾਰਿਸ਼ ਸ਼ੁਰੂ ਹੋ ਗਈ ਅਤੇ ਮੈਚ ਨੂੰ ਰੋਕ ਦਿੱਤਾ ਗਿਆ। ਹੁਣ ਆਖਿਰਕਾਰ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਆਈ ਹੈ। ਦਰਅਸਲ ਮੀਂਹ ਰੁਕ ਗਿਆ ਹੈ। ਮੈਚ ਹੁਣ ਸਿਰਫ 29 ਓਵਰਾਂ ਦਾ ਹੋਵੇਗਾ।ਜੇ ਵਨਡੇ 'ਚ ਭਾਰਤੀ ਟੀਮ ਸੰਜੂ ਸੈਮਸਨ ਦੀ ਜਗ੍ਹਾ ਦੀਪਕ ਹੁੱਡਾ ਅਤੇ ਸ਼ਾਰਦੁਲ ਠਾਕੁਰ ਦੀ ਜਗ੍ਹਾ ਦੀਪਕ ਚਾਹਰ ਖੇਡ ਰਹੇ ਹਨ। ਨਿਊਜ਼ੀਲੈਂਡ ਦੀ ਟੀਮ ਵਿੱਚ ਸਿਰਫ਼ ਇੱਕ ਬਦਲਾਅ ਕੀਤਾ ਗਿਆ ਹੈ। ਐਡਮ ਮਿਲਨੇ ਦੀ ਜਗ੍ਹਾ ਮਾਈਕਲ ਬ੍ਰੇਸਵੇਲ ਖੇਡ ਰਹੇ ਹਨ, ਇਹ ਮੈਚ ਜਿੱਤ ਕੇ ਨਿਊਜ਼ੀਲੈਂਡ ਸੀਰੀਜ਼ 'ਤੇ ਕਬਜ਼ਾ ਕਰਨਾ ਚਾਹੇਗਾ, ਜਦਕਿ ਭਾਰਤ ਲਈ ਇਹ ਕਰੋ ਜਾਂ ਮਰੋ ਦਾ ਮੈਚ ਹੈ।