2023-01-25 08:14:33 ( ਖ਼ਬਰ ਵਾਲੇ ਬਿਊਰੋ )
ਭਾਰਤੀ ਟੀਮ ਇਨ੍ਹੀਂ ਦਿਨੀਂ ਨਿਊਜ਼ੀਲੈਂਡ ਖਿਲਾਫ ਤਿੰਨ ਵਨਡੇ ਮੈਚਾਂ ਦੀ ਸੀਰੀਜ਼ ਖੇਡ ਰਹੀ ਹੈ। ਸੀਰੀਜ਼ ਦਾ ਆਖਰੀ ਮੈਚ ਇੰਦੌਰ ਦੇ ਹੋਲਕਰ ਕ੍ਰਿਕਟ ਸਟੇਡੀਅਮ 'ਚ ਖੇਡਿਆ ਗਿਆ ਸੀ। ਭਾਰਤੀ ਟੀਮ ਨੇ ਲਗਾਤਾਰ ਦੋ ਮੈਚ ਜਿੱਤ ਕੇ ਸੀਰੀਜ਼ 'ਚ ਪਹਿਲਾਂ ਹੀ 2-0 ਦੀ ਅਜੇਤੂ ਬੜ੍ਹਤ ਹਾਸਲ ਕਰ ਲਈ ਹੈ। ਟੀਮ ਨੇ ਇਸ ਤੋਂ ਪਹਿਲਾਂ ਸ਼੍ਰੀਲੰਕਾ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡੀ ਸੀ, ਜਿਸ 'ਚ ਟੀਮ ਇੰਡੀਆ ਨੇ ਮਹਿਮਾਨ ਟੀਮ ਨੂੰ 3-0 ਨਾਲ ਕਲੀਨ ਸਵੀਪ ਕੀਤਾ ਸੀ। ਇਨ੍ਹਾਂ ਦੋਵਾਂ ਸੀਰੀਜ਼ਾਂ 'ਚ ਭਾਰਤੀ ਟੀਮ ਦੀ ਸ਼ੁਰੂਆਤ ਕਾਫੀ ਜ਼ਬਰਦਸਤ ਨਜ਼ਰ ਆ ਰਹੀ ਹੈ। ਨਿਊਜ਼ੀਲੈਂਡ ਦੇ ਕਪਤਾਨ ਟਾਮ ਲੈਥਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਨਿਊਜ਼ੀਲੈਂਡ ਨੇ ਟੀਮ 'ਚ ਇਕ ਬਦਲਾਅ ਕੀਤਾ ਹੈ। ਉਸ ਨੇ ਤੇਜ਼ ਗੇਂਦਬਾਜ਼ ਸ਼ਿਪਲੇ ਨੂੰ ਬਾਹਰ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ 'ਤੇ ਜੈਕਬ ਡਫੀ ਆਏ ਹਨ। ਦੂਜੇ ਪਾਸੇ ਭਾਰਤ ਨੇ ਦੋ ਬਦਲਾਅ ਕੀਤੇ ਹਨ। ਮੁਹੰਮਦ ਸ਼ਮੀ ਅਤੇ ਮੁਹੰਮਦ ਸਿਰਾਜ ਨੂੰ ਆਰਾਮ ਦਿੱਤਾ ਗਿਆ ਹੈ। ਦੋਵਾਂ ਦੀ ਜਗ੍ਹਾ ਉਮਰਾਨ ਮਲਿਕ ਅਤੇ ਯੁਜਵੇਂਦਰ ਚਾਹਲ ਨੂੰ ਟੀਮ 'ਚ ਰੱਖਿਆ ਗਿਆ ਹੈ।
ਭਾਰਤ ਨੇ ਨਿਊਜ਼ੀਲੈਂਡ ਨੂੰ 90 ਦੌੜਾਂ ਨਾਲ ਹਰਾਇਆ। ਇਸ ਦੇ ਨਾਲ ਹੀ ਟੀਮ ਇੰਡੀਆ ਨੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ 'ਚ ਕੀਵੀ ਟੀਮ ਨੂੰ ਕਲੀਨ ਸਵੀਪ ਕਰ ਲਿਆ ਹੈ। ਵਿਰਾਟ ਕੋਹਲੀ ਨੇ ਯੁਜਵੇਂਦਰ ਚਾਹਲ ਦੀ ਗੇਂਦ 'ਤੇ ਸੈਂਟਨਰ ਨੂੰ ਕੈਚ ਦੇ ਕੇ ਨਿਊਜ਼ੀਲੈਂਡ ਦੀ ਪਾਰੀ ਦਾ ਅੰਤ ਕੀਤਾ। ਸੈਂਟਨਰ ਨੇ 29 ਗੇਂਦਾਂ ਵਿੱਚ 34 ਦੌੜਾਂ ਬਣਾਈਆਂ। ਇਸ ਮੈਚ 'ਚ ਜਿੱਤ ਦੇ ਨਾਲ ਹੀ ਭਾਰਤੀ ਟੀਮ ਵਨਡੇ 'ਚ ਦੁਨੀਆ ਦੀ ਨੰਬਰ ਇਕ ਟੀਮ ਬਣ ਗਈ ਹੈ। ਹੁਣ ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ 27 ਜਨਵਰੀ ਨੂੰ ਰਾਂਚੀ 'ਚ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਸੀਰੀਜ਼ 'ਚ ਭਿੜਨਗੀਆਂ।