2023-01-26 08:07:21 ( ਖ਼ਬਰ ਵਾਲੇ ਬਿਊਰੋ )
ਜਲੰਧਰ-ਬਹੁਜਨ ਸਮਾਜ ਪਾਰਟੀ ਵਲੋਂ ਮੈਂਬਰ ਪਾਰਲੀਮੈਂਟ ਮਰਹੂਮ ਸੰਤੋਖ ਚੌਧਰੀ ਜੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਕੁਦਰਤ ਅੱਗੇ ਅਰਦਾਸ ਕੀਤੀ ਕਿ ਦੁੱਖ ਦੀ ਘੜੀ ਵਿਚ ਪਰਿਵਾਰ ਨੂੰ ਹਿੰਮਤ ਬਖਸ਼ੇ। ਇਸ ਮੌਕੇ ਬਹੁਜਨ ਸਮਾਜ ਪਾਰਟੀ ਪੰਜਾਬ ਸੂਬਾ ਪ੍ਰਧਾਨ ਸ ਜਸਵੀਰ ਸਿੰਘ ਗੜ੍ਹੀ, ਡਾ ਅਵਤਾਰ ਸਿੰਘ ਕਰੀਮਪੁਰੀ, ਵਿਧਾਇਕ ਡਾ ਨਛੱਤਰ ਪਾਲ, ਬਲਵਿੰਦਰ ਕੁਮਾਰ, ਇੰ ਜਸਵੰਤ ਰਾਏ ਆਦਿ ਮੌਜੂਦ ਸਨ।