ਮਾਨ ਮੰਤਰੀ ਮੰਡਲ ਦਾ ਅੱਜ ਵਿਸਥਾਰ, 5 ਨਵੇਂ ਮੰਤਰੀ ਚੁੱਕਣਗੇ ਸਹੁੰ
2022-07-04 10:14:14 ( ਖ਼ਬਰ ਵਾਲੇ ਬਿਊਰੋ
)
ਆਮ ਆਦਮੀ ਪਾਰਟੀ ਸੋਮਵਾਰ ਨੂੰ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਕਰਨ ਜਾ ਰਹੀ ਹੈ। ਇਸ 'ਚ ਭਗਵੰਤ ਮਾਨ ਸਰਕਾਰ 'ਚ 1 ਮਹਿਲਾ ਸਮੇਤ 5 ਮੰਤਰੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵਿੱਚ ਮੰਤਰੀਆਂ ਦੀ ਗਿਣਤੀ 15 ਹੋ ਜਾਵੇਗੀ। ਸਰਕਾਰ ਦੇ ਉੱਚ ਪੱਧਰੀ ਸੂਤਰਾਂ ਅਨੁਸਾਰ ਸੂਬਾ ਸਰਕਾਰ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਭੇਜ ਕੇ ਸੋਮਵਾਰ ਸ਼ਾਮ ਨੂੰ ਸਹੁੰ ਚੁੱਕ ਸਮਾਗਮ ਲਈ ਸਮਾਂ ਮੰਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵਿਚਾਲੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ 'ਚ ਹੋਈ ਬੈਠਕ 'ਚ ਮੰਤਰੀ ਮੰਡਲ ਦੇ ਵਿਸਥਾਰ ਨੂੰ ਅੰਤਿਮ ਰੂਪ ਦਿੱਤਾ ਗਿਆ। ਗੁਰੂਹਰਸਹਾਏ ਦੇ ਵਿਧਾਇਕ ਫੌਜਾ ਸਿੰਘ ਸਰਾੜੀ, ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ, ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ, ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਨੂੰ ਭਗਵੰਤ ਮਾਨ ਦੀ ਕੈਬਨਿਟ ਵਿੱਚ ਸ਼ਾਮਲ ਕੀਤੇ ਜਾਣ ਦੀ ਉਮੀਦ ਹੈ।