2022-08-06 18:22:18 ( ਖ਼ਬਰ ਵਾਲੇ ਬਿਊਰੋ )
ਰਾਏਕੋਟ, 06 ਅਗਸਤ (ਗੁਰਭਿੰਦਰ ਗੁਰੀ ) : ਸਿੱਖਿਆ ਵਿਭਾਗ ਵੱਲੋਂ ਅਜ਼ਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਲੁਧਿਆਣਾ ਵਿਖੇ ਸਕੂਲੀ ਬੱਚਿਆਂ ਦੇ ਵੱਖ ਵੱਖ ਜਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇੰਨਾਂ ਮੁਕਾਬਲਿਆਂ 'ਚ ਹਿੱਸਾ ਲੈਂਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਗੋਂਦਵਾਲ ਦੇ ਬੱਚਿਆਂ ਨੇ ਕੋਰੀਓਗ੍ਰਾਫੀ ਵਿਚੋਂ ਜਿਲ੍ਹੇ' ਚੋ ਪਹਿਲਾਂ ਸਥਾਨ ਅਤੇ ਕੌਲਾਜ ਮੇਕਿੰਗ ਮੁਕਾਬਲਿਆਂ ਵਿੱਚੋਂ ਤਹਿਸੀਲ 'ਚੋ ਪਹਿਲਾਂ ਸਥਾਨ ਹਾਸਲ ਕੀਤਾ ਹੈ। ਅੱਜ ਇਸ ਪ੍ਰਾਪਤੀ ਤੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਗੋਂਦਵਾਲ ਵਿਖੇ ਮੁੱਖ ਅਧਿਆਪਕ ਰੇਸ਼ਮ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾ ਕੇ ਬੱਚਿਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਸ਼ਮੂਲੀਅਤ ਕੀਤੀ।
ਸੰਬੋਧਨ ਕਰਦਿਆਂ ਵਿਧਾਇਕ ਠੇਕੇਦਾਰ ਨੇ ਜੇਤੂ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਬੱਚਿਆਂ ਨੂੰ ਆਪਣੇ ਪਿਛੋਕੜ ਇਤਿਹਾਸ, ਸੱਭਿਆਚਾਰ ਅਤੇ ਸ਼ਹੀਦਾਂ ਬਾਰੇ ਜਾਣੂੰ ਕਰਵਾਉਣਾ ਸ਼ਲਾਘਾਯੋਗ ਕਦਮ ਹੈ। ਸ਼ਹੀਦ ਭਗਤ ਸਿੰਘ ਜੀ ਦੀ ਸ਼ਹੀਦੀ ਨੂੰ ਦਰਸਾਉਂਦੀ ਬੱਚਿਆਂ ਵੱਲੋਂ ਪੇਸ਼ ਕੀਤੀ ਕੋਰੀਓਗ੍ਰਾਫੀ ਤੇ ਜਿਲ੍ਹੇ 'ਚੋ ਪਹਿਲਾਂ ਸਥਾਨ ਹਾਸਲ ਕਰਨ ਤੇ ਸਟਾਫ ਨੂੰ ਵਧਾਈ ਵੀ ਦਿੱਤੀ ਅਤੇ ਕਿਹਾ ਕਿ ਸ਼ਹੀਦ ਸਾਡੀ ਕੌਮ ਦਾ ਸ਼ਰਮਾਇਆ ਹਨ, ਜਿਨ੍ਹਾਂ ਬਾਰੇ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਦੱਸਣ ਦੀ ਲੋੜ ਹੈ। ਉਨ੍ਹਾਂ ਇਸ ਮੌਕੇ ਕਿਹਾ ਕਿ ਸਕੂਲ ਲਈ ਦੀ ਬੇਹਤਰੀ ਅਗਰ ਕੋਈ ਮੰਗ ਹੋਈ ਤਾਂ ਉਹ ਉਸ ਨੂੰ ਜਰੂਰ ਪੂਰਾ ਕਰਨਗੇ। ਇਸ ਮੌਕੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ ਜੇਤੂ ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅਖੀਰ ਵਿਚ ਸਕੂਲ ਦੇ ਮੁੱਖ ਅਧਿਆਪਕ ਰੇਸ਼ਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਬੱਚਿਆਂ ਨੇ ਸ਼ਹੀਦ ਏ ਆਜ਼ਮ ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਨੂੰ ਦਰਸਾਉਂਦੀ ਕੋਰੀਓਗ੍ਰਾਫੀ ਪੇਸ਼ ਕੀਤੀ ਗਈ, ਜਿਸ ਵਿਚੋਂ ਉਨ੍ਹਾਂ ਨੇ ਜਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਉਨ੍ਹਾਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਦਾ ਧੰਨਵਾਦ ਕੀਤਾ ਗਿਆ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਬਿੰਦਰਜੀਤ ਸਿੰਘ ਗਿੱਲ, ਬਲਬੀਰ ਸਿੰਘ ਬੱਲੀ, ਗੁਰਮਿੰਦਰ ਸਿੰਘ ਤੂਰ, ਮਨਸਾ ਖਾਨ, ਬਲਵੰਤ ਸਿੰਘ ਜੰਟਾ, ਕਮਲ ਸੁਖਾਣਾ, ਅਮਰਜੀਤ ਸਿੰਘ, ਮੰਗਲ ਸਿੰਘ, ਡਾ ਬਲਜੀਤ ਸਿੰਘ, ਸੁਰਿੰਦਰ ਕੁਮਾਰ, ਸਤਪ੍ਰੀਤ ਕੌਰ, ਹਰਭਜਨ ਕੌਰ, ਮਾ ਬਲਦੇਵ ਸਿੰਘ ਤੋਂ ਇਲਾਵਾ ਅਧਿਆਪਕਾ ਮਨਜਿੰਦਰ ਕੌਰ, ਅਧਿਆਪਕਾ ਨੀਰਾ ਭਨੋਟ, ਦਪਿੰਦਰਪਾਲ ਕੌਰ, ਅਧਿਆਪਕਾ ਕਿਰਨਜੀਤ ਕੌਰ, ਅਧਿਆਪਕਾ ਹਰਦੀਪ ਕੌਰ ਆਦਿ ਹਾਜ਼ਰ ਸਨ।