2023-01-24 19:01:12 ( ਖ਼ਬਰ ਵਾਲੇ ਬਿਊਰੋ )
ਅੰਮ੍ਰਿਤਸਰ ਦੇ ਸੰਸਦ ਗੁਰਜੀਤ ਸਿੰਘ ਔਜਲਾ ਵੱਲੋਂ ਅੱਜ ਅੰਮ੍ਰਿਤਸਰ ਪਾਸਪੋਰਟ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪਾਸਪੋਰਟ ਅਧਿਕਾਰੀਆਂ ਵੱਲੋਂ ਪੰਜਾਬ ਦੇ 06 ਜ਼ਿਲ੍ਹਿਆਂ ਤੋਂ ਆਉਣ ਵਾਲੇ ਲੋਕਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਕਰਕੇ ਉਨ੍ਹਾਂ ਵੱਲੋਂ ਪਾਸਪੋਰਟ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉਨ੍ਹਾਂ ਨੇ ਕਿਹਾ ਕਿ ਪਾਸਪੋਰਟ ਦਫਤਰ ਦੇ ਬਾਹਰ ਕੁਝ ਏਜੰਟ ਲੋਕਾਂ ਤੋਂ ਮੋਟੇ ਪੈਸੇ ਵਸੂਲਦੇ ਹਨ ਤੇ ਉਹ ਏਜੰਟ ਪਾਸਪੋਰਟ ਆਫਿਸਰ ਨੂੰ ਉਹਨਾਂ ਚੋਂ ਕੁਝ ਕਮਿਸ਼ਨ ਦਿੰਦੇ ਹਨ ਜਿਸ ਕਰਕੇ ਆਮ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇਸ ਸਬੰਧ ਵਿਚ ਉਹ ਸੰਸਦ ਭਵਨ ਵਿੱਚ ਜਾ ਕੇ ਵੀ ਅਵਾਜ਼ ਚੁੱਕਣ ਗੇ ਅਗਰ ਹੋ ਸਕਿਆ ਤਾਂ ਅਫੇਅਰ ਮਨਿਸਟਰ ਦੇ ਬਾਹਰ ਬੈਠ ਕੇ ਵੀ ਪ੍ਰਦਰਸ਼ਨ ਕਰਨਗੇ ਇਸ ਦੇ ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਮੀਡੀਆ ਦੀਆਂ ਜਾਣਕਾਰੀਆਂ ਤੋਂ ਹੀ ਪਤਾ ਲੱਗਾ ਸੀ ਕਿ ਨਵਜੋਤ ਸਿੰਘ ਸਿੱਧੂ 26 ਜਨਵਰੀ ਨੂੰ ਬਾਹਰ ਆ ਰਹੇ ਹਨ ਕੁਝ ਮੀਡੀਆ ਚੈਨਲ ਤੋਂ ਇਹ ਵੀ ਪਤਾ ਲੱਗਾ ਹੈ ਕਿ ਨਵਜੋਤ ਸਿੰਘ ਸਿੱਧੂ 26 ਨੂੰ ਬਾਹਰ ਨਹੀਂ ਆ ਰਹੇ ਉਨ੍ਹਾਂ ਕਿਹਾ ਕਿ ਅਗਰ ਨਵਜੋਤ ਸਿੰਘ ਸਿੱਧੂ ਬਾਹਰ ਆਉਂਦੇ ਹਨ ਤੇ ਕਾਂਗਰਸ ਦੇ ਸੀਨੀਅਰ ਨੇਤਾ ਹਨ ਅਤੇ ਕਾਂਗਰਸ ਲਈ ਆਪਣੀਆਂ ਸੇਵਾਵਾਂ ਦੇਣਗੇ ਇਸਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਵੱਲੋਂ ਲਾਲ ਕਿਲੇ ਵਿਖੇ 26 ਜਨਵਰੀ ਨੂੰ ਹੋਣ ਵਾਲੇ ਪ੍ਰੋਗਰਾਮ ਪੰਜਾਬ ਦੀ ਝਾਕੀ ਨਹੀਂ ਲਿਆਂਦੀ ਜਾ ਰਹੀ ਇਸ ਵਿੱਚ ਕੇਂਦਰ ਸਰਕਾਰ ਪੰਜਾਬ ਤੋਂ ਆਪਣਾ ਗੁੱਸਾ ਕੱਢ ਰਿਹਾ ਹੈ ਕਿਉਂਕਿ ਜਦੋਂ ਖੇਤੀ ਸੁਧਾਰ ਕਾਨੂੰਨਾਂ ਦਾ ਵਿਰੋਧ ਹੋਇਆ ਸੀ ਤਾਂ ਸਭ ਤੋਂ ਵੱਧ ਆਵਾਜ਼ ਪੰਜਾਬ ਤੋਂ ਹੀ ਚੁੱਕੀ ਗਈ ਸੀ ਜਿਸ ਦਾ ਖਮਿਆਜਾ ਹੁਣ ਪੰਜਾਬ ਨੂੰ ਭੁਗਤਣਾ ਪੈ ਰਿਹਾ ਹੈ ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੱਡਾ ਦਿਲ ਕਰਕੇ ਪੰਜਾਬ ਨੂੰ ਗਲ ਨਾਲ ਲਾਉਣਾ ਚਾਹੀਦਾ ਹੈ
ਦੂਜੇ ਪਾਸੇ ਅੰਮ੍ਰਿਤਸਰ ਦੇ ਏ ਡੀ ਸੀ ਸੁਰਿੰਦਰ ਸਿੰਘ ਨੇ ਗੁਰਜੀਤ ਸਿੰਘ ਔਜਲਾ ਤੋਂ ਮੰਗ ਪੱਤਰ ਲੈ ਕੇ ਉਹਨਾਂ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਵੱਲੋਂ ਜੋ ਮੰਗਾਂ ਰੱਖੀਆਂ ਗਈਆਂ ਹਨ ਉਹਨਾਂ ਨੂੰ ਲੈ ਕੇ ਸਰਕਾਰ ਤੱਕ ਭੇਜ ਦਿੱਤਾ ਜਾਵੇਗਾ ਅਤੇ ਉਹਨਾਂ ਨੂੰ ਹੱਲ ਕਰਵਾਇਆ ਜਾਵੇਗਾl