2022-11-22 12:34:38 ( ਖ਼ਬਰ ਵਾਲੇ ਬਿਊਰੋ )
ਭਾਰਤ ਖ਼ਿਲਾਫ਼ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜੇ ਅਤੇ ਆਖਰੀ ਟੀ-20 ਅੰਤਰਰਾਸ਼ਟਰੀ ਮੈਚ ਦੀ ਸ਼ੁਰੂਆਤ ਮੰਗਲਵਾਰ ਨੂੰ ਇੱਥੇ ਮੀਂਹ ਕਾਰਨ ਥੋੜੀ ਦੇਰੀ ਨਾਲ ਹੋਈ ਹੈ। ਭਾਰਤ ਤਿੰਨ ਮੈਚਾਂ ਦੀ ਸੀਰੀਜ਼ 'ਚ 1-0 ਨਾਲ ਅੱਗੇ ਹੈ। ਦੋਵਾਂ ਟੀਮਾਂ ਵਿਚਾਲੇ ਪਹਿਲਾ ਟੀ-20 ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ, ਜਦਕਿ ਭਾਰਤ ਨੇ ਦੂਜੇ ਮੈਚ ਵਿਚ 65 ਦੌੜਾਂ ਦੀ ਜਿੱਤ ਨਾਲ 3 ਮੈਚਾਂ ਦੀ ਸੀਰੀਜ਼ ਵਿਚ 1-0 ਨਾਲ ਬੜਤ ਹਾਸਲ ਕੀਤੀ ਸੀ। ਦੂਜਾ ਮੈਚ ਵੀ ਮੀਂਹ ਕਾਰਨ ਕਰੀਬ 30 ਮਿੰਟ ਲਈ ਰੋਕ ਦਿੱਤਾ ਗਿਆ ਸੀ। ਤਿੰਨ ਮੈਚਾਂ ਦੀ ਟੀ20 ਸੀਰੀਜ਼ ਤੋਂ ਬਾਅਦ ਦੋਵੇਂ ਟੀਮਾਂ 3 ਮੈਚਾਂ ਦੀ ਵਨਡੇ ਸੀਰੀਜ਼ ਖੇਡਣਗੀਆਂ।