2023-01-23 15:34:48 ( ਖ਼ਬਰ ਵਾਲੇ ਬਿਊਰੋ )
ਵਾਸ਼ਿੰਗਟਨ— ਅਮਰੀਕਾ ਦੇ ਲੁਈਸਿਆਨਾ ਸੂਬੇ ਦੀ ਰਾਜਧਾਨੀ ਬੈਟਨ ਰੂਜ ਦੇ ਇਕ ਨਾਈਟ ਕਲੱਬ 'ਚ 12 ਲੋਕਾਂ ਨੂੰ ਗੋਲੀ ਮਾਰ ਦਿੱਤੀ ਗਈ। ਇਕ ਸਮਾਚਾਰ ਏਜੰਸੀ ਨੇ ਸਥਾਨਕ ਮੀਡੀਆ ਰਿਪੋਰਟਾਂ ਦੇ ਹਵਾਲੇ ਨਾਲ ਕਿਹਾ ਕਿ ਜ਼ਖਮੀਆਂ ਵਿਚੋਂ ਤਿੰਨ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਐਤਵਾਰ ਸ਼ਾਮ ਨੂੰ, ਪੁਲਿਸ ਦੇ ਬੁਲਾਰੇ ਐਲ ਜੀਨ ਮੈਕਨੀਲੀ ਜੂਨੀਅਰ ਨੇ ਕਿਹਾ ਕਿ ਬਾਕੀ ਜ਼ਖਮੀਆਂ ਦੀ ਹਾਲਤ ਸਥਿਰ ਹੈ। ਮੈਕਨੀਲੀ ਨੇ ਦੱਸਿਆ ਕਿ ਡਾਇਰ ਬਾਰ ਐਂਡ ਲੌਂਜ 'ਚ ਕਰੀਬ 1.30 ਵਜੇ ਗੋਲੀਬਾਰੀ ਹੋਈ।
ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ ਅਤੇ ਗੋਲੀਬਾਰੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਇਕ ਦਿਨ ਪਹਿਲਾਂ ਕੈਲੀਫੋਰਨੀਆ ਦੇ ਮੋਂਟੇਰੀ ਪਾਰਕ 'ਚ ਗੋਲੀਬਾਰੀ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਸੀ। ਇਹ ਘਟਨਾ ਸ਼ਨੀਵਾਰ ਰਾਤ ਸਟਾਰ ਬਾਲਰੂਮ ਡਾਂਸ ਸਟੂਡੀਓ 'ਚ ਵਾਪਰੀ, ਜਿੱਥੇ ਹਜ਼ਾਰਾਂ ਲੋਕ ਚੰਦਰ ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਇਕੱਠੇ ਹੋਏ ਸਨ।