2023-01-23 11:29:09 ( ਖ਼ਬਰ ਵਾਲੇ ਬਿਊਰੋ )
ਆਮ ਲੋਕਾਂ ਲਈ ਇੱਕ ਰਾਹਤ ਭਰੀ ਖਭਰ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਣਗੀਆਂ! ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਤੇਲ ਕੰਪਨੀਆਂ ਨੂੰ ਅਪੀਲ ਕੀਤੀ। ਦੇਸ਼ ਭਰ 'ਚ ਤੇਲ ਦੇ ਰੇਟ ਘੱਟ ਕਰਨ ਲਈ ਆਖਿਆ। ਅੰਤਰਰਾਸ਼ਟਰੀ ਬਾਜ਼ਾਰ 'ਚ ਤੇਲ ਦੀਆਂ ਕੀਮਤਾਂ ਕੰਟਰੋਲ 'ਚ ਹੋਣ ਦਾ ਹਵਾਲਾ ਦਿੱਤਾ। ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਜੇ ਤੇਲ ਕੰਪਨੀਆਂ ਦਾ ਘਾਟਾ ਪੂਰਾ ਹੁੰਦਾ ਹੈ, ਤਾਂ ਕੀਮਤਾਂ ਘਟਣੀਆਂ ਚਾਹੀਦੀਆਂ ਨੇ । ਇਸ ਮੌਕੇ ਹਰਦੀਪ ਪੁਰੀੂ ਨੇ ਕਈ ਸੂਬਾ ਸਰਕਾਰਾਂ 'ਤੇ ਵੀ ਨਿਸ਼ਾਨਾ ਸਾਧਿਆ । ਉਨ੍ਹਾ ਨੇ ਕਿਹਾ ਕਿ ਸੂਬਾ ਸਰਕਾਰਾਂ ਦੇ ਵੈਟ ਟੈਕਸ ਕਾਰਨ ਵੀ ਤੇਲ ਮਹਿੰਗਾ ਹੋਇਆ। ਪਿਛਲੇ ਸਾਲ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ ਹੋਇਆ ਸੀ। ਜਿਸ ਨਾਲ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਤੋਂ ਵੀ ਪਾਰ ਹੋ ਗਈ ਸੀ। ਪਰ ਹੁਣ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਤੇਲ ਕੰਪਨੀਆਂ ਨੂੰ ਤੇਲ ਦੀਆਂ ਕੀਮਤਾਂ ਘਟਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਵੈਟ ਨਾ ਘਟਾਉਣ ਲਈ ਸੂਬਾ ਸਰਕਾਰਾਂ 'ਤੇ ਵੀ ਨਿਸ਼ਾਨਾ ਸਾਧਿਆ। ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ 'ਤੇ ਕੀਮਤਾਂ ਵਧਣ ਦੇ ਬਾਵਜੂਦ ਅਸੀਂ ਤੇਲ ਦੀਆਂ ਕੀਮਤਾਂ ਨੂੰ ਜ਼ਿਆਦਾ ਵਧਣ ਨਹੀਂ ਦਿੱਤਾ ਕਿਉਂਕਿ ਕੇਂਦਰ ਨੇ ਨਵੰਬਰ 2021 ਅਤੇ ਮਈ 2022 ਨੂੰ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ। ਪੈਟਰੋਲੀਅਮ ਮੰਤਰੀ ਨੇ ਅੱਗੇ ਕਿਹਾ ਕਿ ਇਸ ਦੇ ਬਾਵਜੂਦ ਕੁਝ ਰਾਜ ਸਰਕਾਰਾਂ ਨੇ ਵੈਟ ਨਹੀਂ ਘਟਾਇਆ ਅਤੇ ਉੱਥੇ ਵੀ ਤੇਲ ਦੀਆਂ ਕੀਮਤਾਂ ਅਜੇ ਵੀ ਉੱਚੀਆਂ ਹਨ। ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਮੈਂ ਤੇਲ ਕੰਪਨੀਆਂ ਨੂੰ ਬੇਨਤੀ ਕਰਦਾ ਹਾਂ ਕਿ ਜੇਕਰ ਅੰਤਰਰਾਸ਼ਟਰੀ ਪੱਧਰ 'ਤੇ ਤੇਲ ਦੀਆਂ ਕੀਮਤਾਂ ਕੰਟਰੋਲ 'ਚ ਹਨ ਅਤੇ ਉਨ੍ਹਾਂ ਦੀਆਂ ਕੰਪਨੀਆਂ ਦੀ ਅੰਡਰ ਰਿਕਵਰੀ ਬੰਦ ਗਈ ਹੈ ਤਾਂ ਭਾਰਤ 'ਚ ਵੀ ਤੇਲ ਦੀਆਂ ਕੀਮਤਾਂ ਘੱਟ ਕਰਨ।