ਪ੍ਰਧਾਨ ਮੰਤਰੀ ਮੋਦੀ ਨੇ ਅਮਿਤਾਭ ਬੱਚਨ ਨੂੰ ਉਨ੍ਹਾਂ ਦੇ 80ਵੇਂ ਜਨਮਦਿਨ 'ਤੇ ਟਵੀਟ ਕਰਕੇ ਦਿੱਤੀਆਂ ਸ਼ੁਭਕਾਮਨਾਵਾਂ
2022-10-11 14:05:04 ( ਖ਼ਬਰ ਵਾਲੇ ਬਿਊਰੋ
)
ਨਵੀਂ ਦਿੱਲੀ: 'ਬਿੱਗ ਬੀ', 'ਸ਼ਹਿਨਸ਼ਾਹ' ਅਤੇ 'ਲਿਵਿੰਗ ਲੀਜੈਂਡ' ਦੇ ਨਾਂ ਨਾਲ ਜਾਣੇ ਜਾਂਦੇ ਸੁਪਰਸਟਾਰ ਅਮਿਤਾਭ ਬੱਚਨ ਅੱਜ ਆਪਣਾ 80ਵਾਂ ਜਨਮਦਿਨ ਮਨਾ ਰਹੇ ਹਨ। ਅੱਜ ਸਵੇਰ ਤੋਂ ਹੀ ਉਨ੍ਹਾਂ ਦੇ ਘਰ ਦੇ ਬਾਹਰ ਫੈਨਜ਼ ਇਕੱਠੇ ਹੋ ਕੇ ਉਨ੍ਹਾਂ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦੇ ਰਹੇ ਹਨ। ਇਸ ਦੇ ਨਾਲ ਹੀ ਬਾਲੀਵੁੱਡ ਦੇ ਕਈ ਸਿਤਾਰੇ, ਰਾਜਨੇਤਾ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੈਗਾਸਟਾਰ ਅਮਿਤਾਭ ਬੱਚਨ ਨੂੰ ਉਨ੍ਹਾਂ ਦੇ 80ਵੇਂ ਜਨਮਦਿਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਕਿਹਾ, "ਅਮਿਤਾਭ ਬੱਚਨ ਜੀ ਨੂੰ 80ਵੇਂ ਜਨਮਦਿਨ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਉਹ ਭਾਰਤ ਦੀਆਂ ਸਭ ਤੋਂ ਕਮਾਲ ਦੀਆਂ ਫਿਲਮੀ ਹਸਤੀਆਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਪੀੜ੍ਹੀ ਦਰ ਪੀੜ੍ਹੀ ਦਰਸ਼ਕਾਂ ਦਾ ਮਨ ਮੋਹ ਲਿਆ ਹੈ ਅਤੇ ਉਨ੍ਹਾਂ ਦਾ ਮਨੋਰੰਜਨ ਕੀਤਾ ਹੈ। ਉਹ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਜੀਵੇ। @SrBachchan"