2022-12-04 11:58:29 ( ਖ਼ਬਰ ਵਾਲੇ ਬਿਊਰੋ )
ਜੈਪੁਰ— ਰਾਜਸਥਾਨ ਦੇ ਸੀਕਰ ਜ਼ਿਲੇ 'ਚ ਗੈਂਗਸਟਰ ਰਾਜੂ ਥੇਠ ਦੇ ਕਤਲ ਤੋਂ ਬਾਅਦ ਪੁਲਸ ਨੇ 24 ਘੰਟਿਆਂ 'ਚ ਵੱਡੀ ਕਾਰਵਾਈ ਕੀਤੀ ਹੈ। ਕਤਲ ਵਿੱਚ ਸ਼ਾਮਲ ਸਾਰੇ ਪੰਜ ਮੁਲਜ਼ਮਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਇਹ ਜਾਣਕਾਰੀ ਰਾਜਸਥਾਨ ਦੇ ਡੀਜੀਪੀ ਨੇ ਦਿੱਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰੇਕੀ ਅਤੇ ਫਾਇਰਿੰਗ ਕਰਨ ਵਾਲੇ ਦੋਵੇਂ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਕਤਲ ਵਿੱਚ ਸ਼ਾਮਲ ਸਾਰੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਕੋਲੋਂ ਹਥਿਆਰ ਤੇ ਕਾਰਤੂਸ ਵੀ ਬਰਾਮਦ ਹੋਏ ਹਨ।