2022-10-01 11:35:17 ( ਖ਼ਬਰ ਵਾਲੇ ਬਿਊਰੋ )
ਨਵੀਂ ਦਿੱਲੀ: ਬਾਲੀਵੁੱਡ ਦੀ ਦਿੱਗਜ ਅਦਾਕਾਰਾ ਆਸ਼ਾ ਪਾਰੇਖ ਜੀ ਨੂੰ ਸ਼ੁੱਕਰਵਾਰ ਨੂੰ ਭਾਰਤੀ ਸਿਨੇਮਾ ਦੇ ਸਰਵਉੱਚ ਸਨਮਾਨ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਵਿਗਿਆਨ ਭਵਨ 'ਚ ਆਯੋਜਿਤ 68ਵੇਂ ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ 'ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 79 ਸਾਲਾ ਆਸ਼ਾ ਪਾਰੇਖ ਨੂੰ ਇਸ ਵੱਕਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ। ਸੀਨੀਅਰ ਅਭਿਨੇਤਰੀ ਨੇ ਕਿਹਾ ਕਿ ਉਹ ਆਪਣੇ 80ਵੇਂ ਜਨਮ ਦਿਨ ਤੋਂ ਇਕ ਦਿਨ ਪਹਿਲਾਂ ਪੁਰਸਕਾਰ ਪ੍ਰਾਪਤ ਕਰਕੇ ਆਪਣੇ ਆਪ ਨੂੰ ਖੁਸ਼ਕਿਸਮਤ ਮਹਿਸੂਸ ਕਰ ਰਹੀ ਹੈ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਫਿਲਮ ਅਦਾਕਾਰਾ ਆਸ਼ਾ ਪਾਰੇਖ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣ 'ਤੇ ਵਧਾਈ ਦਿੱਤੀ। ਉਨ੍ਹਾਂ ਨੇ ਟਵੀਟ ਰਾਹੀਂ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਕਿਹਾ, ''ਆਸ਼ਾ ਪਾਰੇਖ ਅਭਿਨੇਤਰੀ ਫਿਲਮ ਇੰਡਸਟਰੀ ਦੀ ਇਕ ਸ਼ਾਨਦਾਰ ਸ਼ਖਸੀਅਤ ਹੈ। ਆਪਣੇ ਲੰਬੇ ਕੈਰੀਅਰ ਵਿੱਚ, ਪਾਰੇਖ ਨੇ ਦਿਖਾਇਆ ਹੈ ਕਿ ਬਹੁਪੱਖੀਤਾ ਕੀ ਹੁੰਦੀ ਹੈ। ਦਾਦਾ ਸਾਹਿਬ ਫਾਲਕੇ ਪੁਰਸਕਾਰ ਮਿਲਣ 'ਤੇ ਮੈਂ ਉਨ੍ਹਾਂ ਨੂੰ ਵਧਾਈ ਦਿੰਦਾ ਹਾਂ।''