2022-11-27 12:49:36 ( ਖ਼ਬਰ ਵਾਲੇ ਬਿਊਰੋ )
ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਰੋਡ ਰੇਜ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਪਰ ਇਸ ਦੌਰਾਨ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪ੍ਰਿਯੰਕਾ ਗਾਂਧੀ ਨੇ ਸਿੱਧੂ ਨੂੰ ਚਿੱਠੀ ਭੇਜੀ ਹੈ, ਉਸ 'ਚ ਕੀ ਲਿਖਿਆ ਹੈ, ਇਹ ਅਜੇ ਸਪੱਸ਼ਟ ਨਹੀਂ ਹੈ ਪਰ ਜੇਕਰ ਸੂਤਰਾਂ ਦੀ ਮੰਨੀਏ ਤਾਂ ਸਿੱਧੂ ਦੇ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਹੀਇੱਕ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ । ਜੇਕਰ ਦੇਖਿਆ ਜਾਵੇ ਤਾਂ ਪਿਛਲੇ ਸਾਲਾਂ ਤੋਂ ਕਾਂਗਰਸ ਕਮਜ਼ੋਰ ਹੁੰਦੀ ਜਾ ਰਹੀ ਹੈ, ਕਈ ਸੀਨੀਅਰ ਆਗੂ ਪਾਰਟੀ ਨੂੰ ਅਲਵਿਦਾ ਕਹਿ ਚੁੱਕੇ ਹਨ। ਸਿੱਧੂ ਨੂੰ ਹਮੇਸ਼ਾ ਹੀ ਪਾਰਟੀ ਦਾ ਸਟਾਰ ਪ੍ਰਚਾਰਕ ਮੰਨਿਆ ਜਾਂਦਾ ਰਿਹਾ ਹੈ, ਅਜਿਹੇ 'ਚ ਹੁਣ ਮੰਨਿਆ ਜਾ ਰਿਹਾ ਹੈ ਕਿ ਸਿੱਧੂ ਦੇ ਜੇਲ ਤੋਂ ਬਾਹਰ ਆਉਣ 'ਤੇ ਉਨ੍ਹਾਂ ਨੂੰ ਕੋਈ ਅਹਿਮ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।
ਦੱਸ ਦੇਈਏ ਕਿ ਸਿੱਧੂ ਰੋਡਰੋਜ਼ ਕੇਸ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਹਨ, ਉਨ੍ਹਾਂ ਦੇ ਅਗਲੇ ਸਾਲ ਜਨਵਰੀ ਦੇ ਅੰਤ ਵਿੱਚ ਜੇਲ੍ਹ ਤੋਂ ਬਾਹਰ ਆਉਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਕਾਂਗਰਸ ਉਨ੍ਹਾਂ ਨੂੰ ਕੋਈ ਵੱਡੀ ਜ਼ਿੰਮੇਵਾਰੀ ਸੌਂਪ ਸਕਦੀ ਹੈ।