2023-01-08 13:49:05 ( ਖ਼ਬਰ ਵਾਲੇ ਬਿਊਰੋ )
ਫ਼ਿਰੋਜ਼ਪੁਰ: ਕੈਨੇਡਾ ਤੋਂ ਇਸ ਸਮੇਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਨੌਜਵਾਨ ਦੀ ਪਛਾਣ ਨਰਿੰਦਰ ਸਿੰਘ ਵਾਸੀ ਜ਼ੀਰਾ ਵਜੋਂ ਹੋਈ ਹੈ। ਇਸ ਦੁੱਖਦਾਈ ਖ਼ਬਰ ਨਾਲ ਘਰ ਵਿੱਚ ਸੋਗ ਦਾ ਮਾਹੌਲ ਹੈ। ਇਹ ਨੌਜਵਾਨ ਕਰੀਬ ਸਾਢੇ ਤਿੰਨ ਸਾਲ ਪਹਿਲਾਂ ਕੈਨੇਡਾ ਪੜ੍ਹਨ ਲਈ ਗਿਆ ਸੀ।
ਜਾਣਕਾਰੀ ਦਿੰਦਿਆਂ ਨੌਜਵਾਨ ਨਰਿੰਦਰ ਦੇ ਪਿਤਾ ਏ.ਐਸ.ਆਈ ਬੋਘਾ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਸਾਢੇ ਤਿੰਨ ਸਾਲ ਪਹਿਲਾਂ ਕੈਨੇਡਾ ਗਿਆ ਸੀ ਤੇ ਬੀਤੇ ਦਿਨ ਸੜਕ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ ਸੀ। ਉਸਨੇ ਅੱਗੇ ਦੱਸਿਆ ਕਿ ਉਸਦੇ ਦੋ ਲੜਕੇ ਅਤੇ ਇੱਕ ਲੜਕੀ ਹੈ, ਨਰਿੰਦਰ ਮੇਰਾ ਛੋਟਾ ਲੜਕਾ ਹੈ ਅਤੇ ਤਿੰਨੋਂ ਅਣਵਿਆਹੇ ਹਨ ਅਤੇ ਵੱਡਾ ਲੜਕਾ ਆਸਟ੍ਰੇਲੀਆ ਵਿੱਚ ਹੈ।