2023-01-24 11:02:27 ( ਖ਼ਬਰ ਵਾਲੇ ਬਿਊਰੋ )
ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਵੱਡੀ ਪ੍ਰਾਪਤੀ ਹਾਸਲ ਕੀਤੀ ਗਈ ਹੈ। ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਯੂਕੇ ਦੀ ਸੰਸਦ ਵਿੱਚ 'ਇੰਡੀਆ ਯੂਕੇ ਆਊਟਸਟੈਂਡਿੰਗ ਆਨਰ ਅਵਾਰਡ' ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਰਾਘਵ ਚੱਢਾ ਨੂੰ ਸਰਕਾਰ, ਰਾਜਨੀਤੀ, ਕਾਨੂੰਨ ਅਤੇ ਸਮਾਜ ਸ਼੍ਰੇਣੀ ਲਈ ਸ਼ਾਨਦਾਰ ਪ੍ਰਾਪਤੀ ਕਰਨ ਵਾਲੇ ਵਜੋਂ ਚੁਣਿਆ ਗਿਆ ਸੀ। ਇੰਡੀਆ ਯੂਕੇ ਅਚੀਵਰਜ਼ ਆਨਰਜ਼ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਮਨਾਉਣ ਲਈ ਮਨਾਇਆ ਜਾ ਰਿਹਾ ਹੈ, ਯੂਕੇ ਵਿੱਚ ਪੜ੍ਹ ਰਹੇ ਨੌਜਵਾਨ ਭਾਰਤੀਆਂ ਦੀਆਂ ਵਿਦਿਅਕ ਅਤੇ ਵਪਾਰਕ ਪ੍ਰਾਪਤੀਆਂ ਦਾ ਸਨਮਾਨ ਕੀਤਾ ਜਾਵੇਗਾ।