2023-01-25 11:29:18 ( ਖ਼ਬਰ ਵਾਲੇ ਬਿਊਰੋ )
ਚੰਡੀਗੜ੍ਹ 'ਚ ਅੱਜ ਵੱਡਾ ਹਾਦਸਾ ਹੋਣੋਂ ਟਲ ਗਿਆ। ਇੱਥੇ ਬੱਚਿਆਂ ਨਾਲ ਭਰੀ ਸਕੂਲ ਬੱਸ ਨੂੰ ਅੱਗ ਲੱਗ ਗਈ। ਇਸ ਦੌਰਾਨ ਬੱਸ ਵਿੱਚ 20 ਤੋਂ ਵੱਧ ਬੱਚੇ ਮੌਜੂਦ ਸਨ। ਹਾਲਾਂਕਿ ਬੱਚਿਆਂ ਨੂੰ ਸਮੇਂ ਸਿਰ ਬੱਸ 'ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਜਿਸ ਕਾਰਨ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਜਾਣਕਾਰੀ ਮੁਤਾਬਕ ਇਹ ਹਾਦਸਾ ਮਨੀਮਾਜਰਾ ਦੇ ਫੌਜੀ ਢਾਬੇ ਨੇੜੇ ਉਸ ਸਮੇਂ ਵਾਪਰਿਆ ਜਦੋਂ ਬੱਸ ਬੱਚਿਆਂ ਨੂੰ ਸਕੂਲ ਤੋਂ ਬਾਅਦ ਘਰ ਛੱਡਣ ਜਾ ਰਹੀ ਸੀ। ਇਹ ਬੱਸ ਸੈਕਟਰ 26 ਦੇ ਸੈਕਰਡ ਹਾਰਟ ਸਕੂਲ ਦੀ ਹੈ। ਇਸ ਹਾਦਸੇ ਦਾ ਵੀਡੀਓ ਵੀ ਵਾਇਰਲ ਹੋਇਆ ਹੈ।