2022-12-03 11:04:29 ( ਖ਼ਬਰ ਵਾਲੇ ਬਿਊਰੋ )
ਤਰਨਤਾਰਨ : ਤਰਨਤਾਰਨ ਵਿੱਚ ਅੱਜ ਸਵੇਰੇ ਧੁੰਦ ਕਾਰਨ ਇੱਕ ਸਕੂਲ ਬੱਸ ਅਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਜਿਸ ਵਿੱਚ ਡਰਾਈਵਰ ਸਮੇਤ ਇੱਕ ਬੱਚੇ ਦੀ ਮੌਤ ਹੋ ਗਈ ਅਤੇ ਬਾਕੀ ਬੱਚਿਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਸਕੂਲੀ ਬੱਸ ਬੱਚਿਆਂ ਨੂੰ ਲੈ ਕੇ ਪਿੰਡ ਜਾ ਰਹੀ ਸੀ। ਇਸ ਦੌਰਾਨ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨ ਟਰੱਕ ਅਤੇ ਬੱਸ ਦੀ ਆਪਸ ਵਿੱਚ ਟੱਕਰ ਹੋ ਗਈ। ਡਰਾਈਵਰ ਅਤੇ ਇੱਕ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜ਼ਖਮੀ ਬੱਚਿਆਂ ਨੂੰ ਵੀ ਹਸਪਤਾਲ ਪਹੁੰਚਾਇਆ ਗਿਆ। ਇਸ ਦੇ ਨਾਲ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।