2022-08-06 15:58:55 ( ਖ਼ਬਰ ਵਾਲੇ ਬਿਊਰੋ )
ਸ਼੍ਰੋਮਣੀ ਕਮੇਟੀ ਕਾਮਨਵੈਲਥ ਖੇਡਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਮਨਵੈਲਥ ਖੇਡਾਂ ’ਚ ਮੈਡਲ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਅੰਤਰਰਾਸ਼ਟਰੀ ਪੱਧਰ ’ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਦਾ ਨਕਦ ਰਾਸ਼ੀ ਦੇ ਕੇ ਸਨਮਾਨ ਕਰਦੀ ਆਈ ਹੈ।
ਐਡਵੋਕੇਟ ਧਾਮੀ ਨੇ ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ ’ਤੇ ਲਗਾਏ ਜਾਣ ਵਾਲੇ ਜੀ. ਐੱਸ. ਟੀ. ਨੂੰ ਨਾ ਲਾਏ ਜਾਣ ਦਾ ਵੀ ਸਵਾਗਤ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਏ ਗਈ 11 ਮੈਂਬਰੀ ਕਮੇਟੀ ’ਚ ਕਈ ਵਿਵਾਦ ਪੈਦਾ ਹੋ ਗਏ ਸਨ ਪਰ ਹੁਣ ਸ਼੍ਰੋਮਣੀ ਕਮੇਟੀ ਅਗਲੇ ਦਿਨਾਂ ’ਚ ਰੋਸ ਪ੍ਰਦਰਸ਼ਨ ਕਰਨ ਲਈ ਪ੍ਰੋਗਰਾਮ ਉਲੀਕੇਗੀ ਤੇ 10 ਅਗਸਤ ਨੂੰ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ’ਚ ਅਗਲਾ ਐਕਸ਼ਨ ਪ੍ਰੋਗਰਾਮ ਉਲੀਕਿਆ ਜਾਵੇਗਾ, ਕਿਉਂਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਕੋਲ ਬਾਹਰ ਪਹੁੰਚ ਕਰਨ ਦੇ ਬਾਵਜੂਦ ਵੀ ਇਸ ਦਾ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ ।