2022-12-02 13:45:42 ( ਖ਼ਬਰ ਵਾਲੇ ਬਿਊਰੋ )
ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਦੁਨੀਆ ਦੇ ਵੱਡੇ ਦੇਸ਼ਾਂ ਦੀ ਸੂਚੀ 'ਚ ਜਗ੍ਹਾ ਬਣਾ ਰਿਹਾ ਹੈ। ਦੇਸ਼ ਦੁਨੀਆ ਦੀਆਂ ਮੁਸ਼ਕਿਲਾਂ ਦਾ ਹੱਲ ਲਿਆਉਣ ਲਈ ਤਿਆਰ ਹੈ ਅਤੇ ਇਸ ਲਈ ਹਮੇਸ਼ਾ ਤਿਆਰ ਰਿਹਾ ਹੈ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚਿਰਾ ਕੰਬੋਜ ਨੇ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਚਾਹੇ ਕੋਰੋਨਾ ਦਾ ਦੌਰ ਹੋਵੇ ਜਾਂ ਕੋਈ ਵੀ ਗਲੋਬਲ ਸਮੱਸਿਆ, ਭਾਰਤ ਦੁਨੀਆ ਦੀ ਮਦਦ ਕਰਨ ਵਿੱਚ ਕਦੇ ਵੀ ਪਿੱਛੇ ਨਹੀਂ ਰਿਹਾ।