2022-11-23 14:24:50 ( ਖ਼ਬਰ ਵਾਲੇ ਬਿਊਰੋ )
ਹਿਮਾਚਲ ਪ੍ਰਦੇਸ਼ ਵਿਚ ਠੰਡ ਦੇ ਵਧਣ ਕਰਕੇ ਇਸ ਸਾਲ ਹੁਣ ਪੰਜਾਬ ਵਿਚ ਸਰਦੀ ਜਿਆਦਾ ਵੱਧ ਜਾਵੇਗੀ। ਕਿਹਾ ਜਾ ਰਿਹਾ ਹੈ ਕਿ ਹਿਮਾਚਲ ਦੇ ਕੁਝ ਜ਼ਿਿਲ੍ਹਆਂ ਵਿੱਚ ਅਗਲੇ 5 ਦਿਨਾਂ ਤੱਕ ਮੌਸਮ ਸਾਫ਼ ਰਹੇਗਾ ਜਿਸ ਕਰਕੇ ਆਉਣ ਵਾਲੇ ਦਿਨਾਂ 'ਚ ਪੰਜਾਬ ਅਤੇ ਹਰਿਆਣਾ 'ਚ ਠੰਡ ਵੱਧ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀਆਂ ਹੋਣ ਕਾਰਨ ਪਹਾੜੀ ਸੂਬਿਆਂ ਵਿੱਚ ਮੀਂਹ ਦਾ ਪ੍ਰਭਾਵ ਬਰਫ਼ਬਾਰੀ ਦੇ ਰੂਪ ਵਿੱਚ ਦੇਖਿਆ ਜਾ ਸਕਦਾ ਹੈ। ਇਸ ਦਾ ਸਿੱਧਾ ਅਸਰ ਮੈਦਾਨੀ ਸੂਬਿਆਂ - ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਭਾਰੀ ਗਿਰਾਵਟ ਦੇ ਰੂਪ ਵਿੱਚ ਪਵੇਗਾ। ਮੌਸਮ ਵਿਭਾਗ ਨੇ ਇਨ੍ਹਾਂ ਮੈਦਾਨੀ ਇਲਾਕਿਆਂ ਵਿੱਚ ਅਗਲੇ ਤਿੰਨ-ਚਾਰ ਦਿਨਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਵੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪਹਾੜੀ ਇਲਾਕਿਆਂ 'ਚ ਤਾਪਮਾਨ ਅਤੇ ਗਿਰਾਵਟ ਨੂੰ ਲੈ ਕੇ ਅਲਰਟ ਜਾਰੀ ਕਰਨ ਦੇ ਨਾਲ-ਨਾਲ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਹਿਮਾਚਲ ਅਤੇ ਉੱਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਬਾਰਿਸ਼ ਦੇ ਨਾਲ-ਨਾਲ ਬਰਫਬਾਰੀ ਹੋਣ ਦੀ ਭਵਿੱਖਬਾਣੀ ਕੀਤੀ ਹੈ। ਪਹਾੜੀ ਇਲਾਕਿਆਂ 'ਚ ਤਾਪਮਾਨ 'ਚ ਗਿਰਾਵਟ ਕਾਰਨ ਇਸ ਦਾ ਅਸਰ ਉੱਤਰੀ ਭਾਰਤ 'ਚ ਦੇਖਣ ਨੂੰ ਮਿਲੇਗਾ ਅਤੇ ਠੰਡ ਵਧੇਗੀ।