2023-01-21 12:42:21 ( ਖ਼ਬਰ ਵਾਲੇ ਬਿਊਰੋ )
ਕੇਂਦਰੀ ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰਾਲੇ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਯੂਐਫਆਈ) ਲਈ ਇੱਕ ਨਿਗਰਾਨੀ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ। ਕਮੇਟੀ ਖਿਡਾਰੀਆਂ ਦੁਆਰਾ ਲਗਾਏ ਗਏ ਜਿਨਸੀ ਦੁਰਵਿਹਾਰ, ਵਿੱਤੀ ਬੇਨਿਯਮੀਆਂ ਅਤੇ ਪ੍ਰਬੰਧਕੀ ਖਾਮੀਆਂ ਦੇ ਦੋਸ਼ਾਂ ਦੀ ਜਾਂਚ ਕਰੇਗੀ। ਕਮੇਟੀ ਚਾਰ ਹਫ਼ਤਿਆਂ ਵਿੱਚ ਜਾਂਚ ਪੂਰੀ ਕਰੇਗੀ। WFI ਪ੍ਰਧਾਨ ਨੇ ਜਾਂਚ ਵਿੱਚ ਸਹਿਯੋਗ ਦਾ ਭਰੋਸਾ ਦਿੱਤਾ ਹੈ।