ਖ਼ਬਰ ਵਾਲੇ ਬਿਊਰੋ
ਮੁੰਬਈ — ਬਾਲੀਵੁੱਡ ਅਭਿਨੇਤਾ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਸਟਾਰਰ 'ਗਦਰ 2' ਦੀ ਸ਼ੂਟਿੰਗ ਪੂਰੀ ਹੋ ਗਈ ਹੈ। ਸੰਨੀ ਦਿਓਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਗਦਰ 2' ਨੂੰ ਲੈ ਕੇ ਚਰਚਾ 'ਚ ਹਨ। ਇਹ ਫਿਲਮ 'ਗਦਰ: ਏਕ ਪ੍ਰੇਮ ਕਥਾ' ਦਾ ਸੀਕਵਲ ਹੈ। 'ਗਦਰ 2' ਦੀ ਪਿਛਲੇ ਦਿਨੀ ਸ਼ੂਟਿੰਗ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ 'ਚ ਐਕਸ਼ਨ ਸੀਨ ਸ਼ੂਟ ਕੀਤਾ ਗਿਆ ਹੈ। ਵੀਡੀਓ 'ਚ ਫਿਲਮ ਦੇ ਨਿਰਦੇਸ਼ਕ ਅਨਿਲ ਸ਼ਰਮਾ ਵੀ ਨਜ਼ਰ ਆ ਰਹੇ ਹਨ।
'ਗਦਰ 2' 'ਚ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਤਾਰਾ ਅਤੇ ਸਕੀਨਾ ਦੇ ਕਿਰਦਾਰ 'ਚ ਨਜ਼ਰ ਆਉਣਗੇ, ਉਥੇ ਹੀ ਉਤਕਰਸ਼ ਸ਼ਰਮਾ ਉਨ੍ਹਾਂ ਦੇ ਬੇਟੇ ਜੀਤੇ ਦੇ ਕਿਰਦਾਰ 'ਚ ਨਜ਼ਰ ਆਉਣਗੇ। ਫਿਲਮ ਦੀ ਕਹਾਣੀ 1954 ਤੋਂ 1971 ਤੱਕ ਦਿਖਾਈ ਜਾਵੇਗੀ, ਜਿੱਥੋਂ ਪਹਿਲਾ ਭਾਗ ਖਤਮ ਹੋਇਆ ਸੀ। ਇਸ ਦੌਰਾਨ ਭਾਰਤ ਅਤੇ ਪਾਕਿਸਤਾਨ ਵਿਚਾਲੇ 1971 ਦੀ ਜੰਗ ਨੂੰ ਵੀ ਦਿਖਾਇਆ ਜਾਵੇਗਾ। ਗਦਰ 2 , 11 ਅਗਸਤ, 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।